ਫਾਜ਼ਿਲਕਾ, 12 ਦਸੰਬਰ(ਲਖਵੀਰ ਸਿੰਘ)। ਮਾਣਯੋਗ ਜਿਲਾ ਅਤੇ ਸੈਸ਼ਨ ਜੱਜ ਕੰਮ ਚੇਅਰਮੈਨ ਜ਼ਿਲ੍ਹਾ ਕਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਵਤਾਰ ਸਿੰਘ ਨੇ ਦੱਸਿਆ ਹੈ ਕਿ ਜਿਲੇ ਭਰ ਦੀਆਂ ਅਦਾਲਤਾਂ ਵਿੱਚ ਨੈਸ਼ਨਲ ਲੋਕ ਅਦਾਲਤ 14 ਦਸੰਬਰ ਨੂੰ ਲਗਾਈ ਜਾਵੇਗੀ। ਉਹਨਾਂ ਨੇ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਫੈਸਲੇ ਹੁੰਦੇ ਹਨ ਜਿਸ ਨਾਲ ਕੇਸ ਦਾ ਪੱਕੇ ਤੌਰ ‘ਤੇ ਨਿਬੇੜਾ ਹੋ ਜਾਂਦਾ ਹੈ ਅਤੇ ਆਪਸੀ ਭਾਈਚਾਰਾ ਵੀ ਵਧਦਾ ਹੈ। ਉਹਨਾਂ ਨੇ ਕਿਹਾ ਕਿ ਨੈਸ਼ਨਲ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਵਾਉਣ ਲਈ ਸਬੰਧਤ ਧਿਰ ਉਸ ਅਦਾਲਤ ਵਿੱਚ ਅਰਜੀ ਦੇ ਸਕਦੀ ਹੈ ਜਿੱਥੇ ਕਿ ਕੇਸ ਚੱਲ ਰਿਹਾ ਹੋਵੇ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਫਰੰਟ ਆਫਿਸ ਵਿਖੇ ਵੀ ਅਰਜ਼ੀ ਦਿੱਤੀ ਜਾ ਸਕਦੀ ਹੈ। ਉਨਾਂ ਨੇ ਆਖਿਆ ਕਿ ਲੋਕ ਅਦਾਲਤਾਂ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਵੈਰ ਵਿਰੋਧ ਸਥਾਈ ਤੌਰ ਤੇ ਹੱਲ ਹੋ ਜਾਂਦਾ ਹੈ ਅਤੇ ਕੋਈ ਵੀ ਜਿੱਤਦਾ ਜਾਂ ਹਾਰਦਾ ਨਹੀਂ ਸਗੋਂ ਦੋਹਾਂ ਧਿਰਾਂ ਦੀ ਜਿੱਤ ਹੁੰਦੀ ਹੈ।
ਉਹਨਾਂ ਦੱਸਿਆ ਕਿ ਜ਼ਿਲ੍ਹ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੋੜਵੰਦ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਵੀ ਦਿੱਤੀ ਜਾਂਦੀ ਹੈ। ਇਸ ਲਈ ਲੋਕ ਸਬੰਧਤ ਅਦਾਲਤ ਜਿੱਥੇ ਉਹਨਾਂ ਦਾ ਕੇਸ ਚਲਦਾ ਹੋਵੇ ਜਾਂ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਫਤਰ ਵਿਖੇ ਸੰਪਰਕ ਕਰ ਸਕਦੇ ਹਨ। ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਬੈਠਕ ਦੀ ਪ੍ਰਧਾਨਗੀ ਕਰ ਰਹੇ ਸਨ । ਬੈਠਕ ਵਿੱਚ, ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਅਜੀਤ ਪਾਲ ਸਿੰਘ, ਹੇਮ ਅੰਮ੍ਰਿਤ ਮਾਹੀ ਚੀਫ ਜੁਡੀਸ਼ਲ ਮਜਿਸਟਰੇਟ, ਰੂਚੀ ਸਵਪਨ ਸ਼ਰਮਾ ਸੀ ਜੇ ਐਮ ਕੰਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸ ਪੀ ਪ੍ਰਦੀਪ ਸੰਧੂ, ਜ਼ਿਲ੍ਹਾਂ ਅਟਾਰਨੀ ਵਜ਼ੀਰ ਚੰਦ ,ਬਾਰ ਐਸੋਸੀਏਸ਼ਨ ਦੇ ਪ੍ਰਧਾਨ ਸਰੈਨਿਕ ਜੈਨ ਵੀ ਹਾਜ਼ਰ ਸਨ।