ਮਾਨ ਸਰਕਾਰ ਵੱਲੋਂ ਅਰਨੀਵਾਲਾ ਨੂੰ ਸੌਗਾਤ, ਸੀਵਰੇਜ ਪ੍ਰੋਜੈਕਟ ਦਾ ਰੱਖਿਆ ਨੀਂਹ ਪੱਥਰ

ਫਾਜ਼ਿਲਕਾ, 18 ਦਸੰਬਰ ( ਲਖਵੀਰ ਸਿੰਘ)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਮੰਡੀ ਅਰਨੀਵਾਲਾ ਨੂੰ ਅੱਜ ਇੱਕ ਵੱਡੀ ਸੌਗਾਤ ਦਿੱਤੀ ਗਈ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇਸ ਨਗਰ ਪੰਚਾਇਤ ਵਿੱਚ ਸੀਵਰੇਜ ਪਾਉਣ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਹਨਾਂ ਦੇ ਨਾਲ ਹਲਕਾ ਜਲਾਲਾਬਾਦ ਦੇ ਵਿਧਾਇਕ ਜਗਦੀਪ ਗੋਲਡੀ ਕੰਬੋਜ ਤੋਂ ਇਲਾਵਾ ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਅਤੇ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਆਖਿਆ ਕਿ ਮੰਡੀ ਅਰਨੀਵਾਲਾ ਲਈ ਪੰਜਾਬ ਸਰਕਾਰ ਪਿਛਲੇ ਲਗਭਗ ਦੋ ਸਾਲ ਵਿੱਚ 65 ਕਰੋੜ ਰੁਪਏ ਤੋਂ ਜਿਆਦਾ ਦੀਆਂ ਗਰਾਂਟਾਂ ਵੱਖ-ਵੱਖ ਵਿਕਾਸ ਕਾਰਜਾਂ ਲਈ ਦੇ ਚੁੱਕੀ ਹੈ। ਉਹਨਾਂ ਨੇ ਹਲਕੇ ਦੇ ਮਿਹਨਤੀ ਅਤੇ ਲੋਕਾਂ ਲਈ ਕੰਮ ਕਰਨ ਲਈ ਹਮੇਸ਼ਾ ਤਤਪਰ ਰਹਿਣ ਵਾਲੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਦੀ ਸਲਾਘਾ ਕਰਦਿਆਂ ਕਿਹਾ ਕਿ ਉਹ ਲਗਾਤਾਰ ਲੋਕਾਂ ਦੇ ਕੰਮ ਕਰਵਾਉਂਦੇ ਰਹਿੰਦੇ ਹਨ। ਕੈਬਨਿਟ ਮੰਤਰੀ ਨੇ ਆਖਿਆ ਕਿ ਪਿਛਲੀਆਂ ਸਰਕਾਰਾਂ ਕੇਵਲ ਨੀਂਹ ਪੱਥਰ ਰੱਖਦੀਆਂ ਸਨ ਜਦ ਕਿ ਇਹ ਸਰਕਾਰ ਵਿਕਾਸ ਕਾਰਜ ਨੂੰ ਹਕੀਕੀ ਰੂਪ ਵਿੱਚ ਕਰਵਾਉਂਦੀ ਹੈ। ਉਹਨਾਂ ਨੇ ਕਿਹਾ ਕਿ ਵਿਕਾਸ ਲਈ ਫੰਡ ਦੀ ਕੋਈ ਘਾਟ ਨਹੀਂ ਆਵੇਗੀ।
ਇਸ ਤੋਂ ਪਹਿਲਾਂ ਬੋਲਦਿਆਂ ਵਿਧਾਇਕ ਜਗਦੀਪ ਗੋਲਡੀ ਕੰਬੋਜ ਨੇ ਦੱਸਿਆ ਕਿ ਇਸ ਸੀਵਰੇਜ ਪਾਉਣ ਦੇ ਪ੍ਰੋਜੈਕਟ ਤੇ 13.16 ਕਰੋੜ ਰੁਪਏ ਦਾ ਖਰਚ ਆਵੇਗਾ ਹਾਲਾਂਕਿ ਇਹ ਕੁੱਲ ਪ੍ਰੋਜੈਕਟ 29.27 ਕਰੋੜ ਰੁਪਏ ਦਾ ਹੈ ਜਿਸ ਵਿੱਚ ਇਸ ਦੇ ਨਾਲ ਹੋਰ ਕੰਮ ਵੀ ਹੋਣੇ ਹਨ। ਇਸੇ ਤਰ੍ਹਾਂ 14.15 ਕਰੋੜ ਰੁਪਏ ਨਾਲ ਮੰਡੀ ਅਰਨੀਵਾਲਾ ਵਿੱਚ ਪੀਣ ਦੇ ਪਾਣੀ ਦੀਆਂ ਪਾਈਪਾਂ ਵਿਛਾਈਆਂ ਜਾਣਗੀਆਂ। ਸੀਵਰੇਜ ਅਤੇ ਪੀਣ ਦੀਆਂ ਪਾਣੀ ਦੀਆਂ ਪਾਈਪਾਂ ਵਿਛਾਉਣ ਦਾ ਕੰਮ ਨਾਲੋਂ ਨਾਲ ਹੋਵੇਗਾ। ਇਸੇ ਤਰ੍ਹਾਂ 7.55 ਕਰੋੜ ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਬਣਾਇਆ ਜਾ ਚੁੱਕਾ ਹੈ ਅਤੇ 21.39 ਕਰੋੜ ਰੁਪਏ ਦੀ ਲਾਗਤ ਨਾਲ ਐਸਟੀਪੀ ਬਣਾਉਣ ਦੀ ਵੀ ਮਨਜ਼ੂਰੀ ਮਿਲ ਚੁੱਕੀ ਹੈ। ਇਸ ਤੋਂ ਬਿਨਾਂ 5.5 ਕਰੋੜ ਰੁਪਏ ਨਾਲ ਛੱਪੜ ਤੋਂ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਜਾ ਚੁੱਕੀ ਹੈ।
ਇਸ ਤੋਂ ਪਹਿਲਾਂ ਪੰਜਾਬ ਸੀਵਰੇਜ ਬੋਰਡ ਦੇ ਚੇਅਰਮੈਨ ਸੰਨੀ ਆਹਲੂਵਾਲੀਆ ਅਤੇ ਪੰਜਾਬ ਐਗਰੋ ਦੇ ਚੇਅਰਮੈਨ ਸ਼ਮਿੰਦਰ ਸਿੰਘ ਖਿੰਡਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਇੱਥੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ, ਐਸਐਸਪੀ ਵਰਿੰਦਰ ਸਿੰਘ ਬਰਾੜ, ਐਸਡੀਐਮ ਕੰਵਰਜੀਤ ਸਿੰਘ ਮਾਨ, ਸੰਦੀਪ ਗਿਲਹੋਤਰਾ, ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵਰਾਜ ਸ਼ਰਮਾ ਅਤੇ ਅਰਨੀਵਾਲਾ ਦੇ ਚੇਅਰਮੈਨ ਕੁਲਦੀਪ ਸੰਧੂ, ਕੇਵਲ ਕੰਬੋਜ, ਬਾਬਾ ਮੋਹਨ ਸਿੰਘ ਸਮੇਤ ਵੱਖ-ਵੱਖ ਆਗੂ ਤੇ ਪਤਵੰਤੇ ਹਾਜਰ ਸਨ।
ਇਸ ਮੌਕੇ ਵਿਭਾਗ ਦੇ ਚੀਫ ਇੰਜਨੀਅਰ ਸੰਦੀਪ ਸਿੰਘ ਰੋਮਾਣਾ, ਨਿਗਰਾਨ ਇੰਜਨੀਅਰ ਸਰਬਜੀਤ ਸਿੰਘ, ਕਾਰਜਕਾਰੀ ਇੰਜਨੀਅਰ ਪ੍ਰਿਤਪਾਲ ਸਿੰਘ, ਐਸਡੀਓ ਲਖਪੱਤ ਰਾਏ ਸਚਦੇਵਾ, ਲਖਵਿੰਦਰ ਸਿੰਘ ਭੁੱਲਰ, ਰਜਤ ਸਿਡਾਨਾ, ਤੇ ਸਾਹਿਲ ਵੀ ਹਾਜਰ ਸਨ।

Share it...

Leave a Reply

Your email address will not be published. Required fields are marked *