ਫਾਜ਼ਿਲਕਾ ‘ਚ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ

ਫਾਜ਼ਿਲਕਾ, 19 ਦਸੰਬਰ ( ਲਖਵੀਰ ਸਿੰਘ)। ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ, ਫਾਜਿਲਕਾ/ਜਲਾਲਾਬਾਦ ਕੰਵਰਜੀਤ ਸਿੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਗਠਿਤ ਟੀਮ ਵੱਲੋਂ ਬਲਾਕ ਫਾਜਿਲਕਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਵਾਹਨ ਸ਼ਰਤਾਂ ਪੂਰੀਆਂ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਸੇ ਤਹਿਤ 14 ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਗਏ।

ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ “ਸਕੂਲ ਬੱਸ” ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਕੋਈ ਸਕੂਲ ਬੱਸ ਕਿਰਾਏ ‘ਤੇ ਲਈ ਗਈ ਹੈ, ਤਾਂ “ਔਨ ਸਕੂਲ ਡਿਊਟੀ” ਸਪੱਸ਼ਟ ਤੌਰ ‘ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ਕੈਮਰਾ ਹੋਣਾ ਲਾਜ਼ਮੀ ਹੈ। ਬੱਸ ਦੀਆਂ ਖਿੜਕੀਆਂ ਨੂੰ ਹੋਰੀਜ਼ੈਂਟਲ ਗਰਿੱਲਾਂ ਨਾਲ ਫਿੱਟ ਕੀਤਾ ਜਾਣਾ ਲਾਜ਼ਮੀ ਹੈ। ਬੱਸ ਵਿੱਚ ਅੱਗ ਬੁਝਾਊ ਯੰਤਰ ਹੋਣਾ ਲਾਜ਼ਮੀ ਹੈ। ਬੱਸ ‘ਤੇ ਸਕੂਲ ਦਾ ਨਾਮ ਅਤੇ ਟੈਲੀਫੋਨ ਨੰਬਰ ਲਿਖਿਆ ਹੋਣਾ ਚਾਹੀਦਾ ਹੈ ਅਤੇ ਟਰਾਂਸਪੋਰਟ ਅਥਾਰਟੀ ਦਾ ਫ਼ੋਨ ਨੰਬਰ ਵੀ ਲਾਜ਼ਮੀ ਹੋਣਾ ਚਾਹੀਦਾ ਹੈ

ਬਲਾਕ ਪ੍ਰਾਇਮਰੀ ਸਿੱਖਿਆ ਅਫਸਰ, ਫਾਜਿਲਕਾ ਵਲੋਂ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਵੱਲੋਂ ਆਪਣੇ ਪੱਧਰ ’ਤੇ ਵੀ ਸਕੂਲ ਵਾਹਨਾਂ ਦੀ ਚੈਕਿੰਗ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਅਣਸੁਖਾਵੀਂ ਘਟਨਾ ਵਾਪਰਨ ਤੋਂ ਬਚਿਆ ਜਾ ਸਕੇ। ਜੋ ਸਕੂਲ ਸੇਫ ਸਕੂਲ ਵਾਹਨ ਪਾਲਿਸੀ ਦੀਆ ਸ਼ਰਤਾਂ ਨੂੰ ਲਾਗੂ ਨਹੀਂ ਕਰਨਗੇ ਉਹਨਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੋਸ਼ਲ ਬਾਲ ਸੁਰੱਖਿਆ ਅਫਸਰ,ਫਾਜ਼ਿਲਕਾ, ਟਰਾਂਸਪੋਰਟ ਵਿਭਾਗ ਤੋਂ ਅਜੈ ਸ਼ਰਮਾ, ਨਿਸ਼ਾਨ ਸਿੰਘ ਸ਼ੋਸ਼ਲ ਵਰਕਰ, ਭੁਪਿੰਦਰਦੀਪ ਸਿੰਘ ਕਾਊਸਲ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਫਾਜ਼ਿਲਕਾ ਦੇ ਮੈਬਰਾਂ ਹਾਜ਼ਰ ਸਨ।

Share it...

Leave a Reply

Your email address will not be published. Required fields are marked *