ਮੀਤ ਸਿੰਘ (ਫਰੀਦਕੋਟ 24 ਅਕਤੂਬਰ)– ਡਾ. ਪ੍ਰਗਿਆ ਜੈਨ ਆਈ.ਪੀ.ਐਸ ਐਸ.ਐਸ.ਪੀ ਫਰੀਦਕੋਟ ਜੀ ਦੀ ਅਗਵਾਈ ਹੇਠ ਫਰੀਦਕੋਟ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਅਤੇ ਸਮਗਲਰਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਫਰੀਦਕੋਟ ਪੁਲਿਸ ਵੱਲੋਂ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਲਈ ਸਪੈਸ਼ਲ ਆਪਰੇਸ਼ਨ ਚਲਾਏ ਜਾ ਰਹੇ ਹਨ। ਸ਼੍ਰੀ ਜਸਮੀਤ ਸਿੰਘ ਸਾਹੀਵਾਲ ਐਸ.ਪੀ (ਇੰਨਵੈਸਟੀਗੇਸ਼ਨ), ਫਰੀਦਕੋਟ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਟੀ ਡਰੱਗ ਸੈੱਲ ਫਰੀਦਕੋਟ ਵੱਲੋਂ 01 ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 01 ਕਿਲੋਗ੍ਰਾਮ ਗਾਜਾ ਬਰਾਮਦ ਕੀਤਾ ਗਿਆ।
ਮਿਤੀ 22.10.2024 ਨੂੰ ਥਾਣੇਦਾਰ ਗੁਰਲਾਲ ਸਿੰਘ ਇੰਚਾਰਜ ਐਟੀ ਡਰੱਗ ਸੈੱਲ ਫਰੀਦਕੋਟ ਪੁਲਿਸ ਪਾਰਟੀ ਸਮੇਤ ਗਸਤ ਅਤੇ ਚੈਕਿੰਗ ਦੇ ਸਬੰਧ ਵਿੱਚ ਨੇੜੇ ਖੀਵਾ ਸਰਵਿਸ ਸਟੇਸਨ ਕੋਟਕਪੂਰਾ ਮੌਜੂਦ ਸੀ ਤਾ ਸੜਕ ਪਰ ਇੱਕ ਮੋਨਾ ਨੌਜਵਾਨ ਖੜਾ ਦਿਖਾਈ ਦਿੱਤਾ ਜਿਸ ਦੇ ਹੱਥ ਵਿੱਚ ਝੋਲਾ ਫੜਿਆ ਹੋਇਆ ਸੀ ਜਿਸ ਵਿੱਚ ਕੋਈ ਨਸ਼ੀਲੀ ਵਸਤੂ ਜਾਪਦੀ ਸੀ ਜਿਸਤੇ ਸ਼ੱਕ ਦੀ ਬਿਨਾਹ ਪਰ ਕਾਬੂ ਕੀਤਾ ਤੇ ਜਿਸਨੇ ਆਪਣਾ ਨਾਮ ਰਾਜੂ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਵਾਰਡ ਨੰਬਰ 07 ਗਲੀ ਨੰਬਰ 05 ਦੇਵੀਵਾਲਾ ਰੋਡ ਕੋਟਕਪੂਰਾ ਦੱਸਿਆਂ। ਜਿਸ ਦੇ ਹੱਥ ਵਿੱਚ ਫੜੇ ਝੌਲੇ ਦੀ ਤਲਾਸ਼ੀ ਕੀਤੀ ਗਈ ਤਾ ਉਸ ਵਿੱਚੋ 01 ਕਿਲੋਗ੍ਰਾਮ ਗਾਂਜਾ ਬਰਾਮਦ ਹੋਇਆ। ਜਿਸਤੇ ਮੁਕੱਦਮਾ ਨੰਬਰ 229 ਮਿਤੀ 22.10.2024 ਅ/ਧ 20ਏ/61/85 ਐਨ.ਡੀ.ਪੀ.ਐਸ ਐਕਟ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕਰਕੇ ਦੋਸ਼ੀ ਰਾਜੂ ਸਿੰਘ ਉਕਤ ਨੂੰ ਗ੍ਰਿਫਤਾਰ ਕੀਤਾ ਗਿਆ। ਮੁਕੱਦਮੇ ਦੀ ਤਫਤੀਸ਼ ਜਾਰੀ ਹੈ। ਦੋਸ਼ੀ ਦੇ ਬੈਕਵਬਡ ਅਤੇ ਫਾਰਵਰਡ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਫਰੀਦਕੋਟ ਪੁਲਿਸ ਨਸ਼ਿਆਂ ਅਤੇ ਕ੍ਰਾਈਮ ਨੂੰ ਜੜ੍ਹ ਤੋਂ ਖਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਦਿਨ ਰਾਤ ਇੱਕ ਕਰਕੇ ਸਮਾਜ ਨੂੰ ਸੁਰੱਖਿਅਤ ਬਣਾਉਣ ਲਈ ਯਤਨਸ਼ੀਲ ਹਾਂ। ਫਰੀਦਕੋਟ ਪੁਲਿਸ ਵੱਲੋ ਪਬਲਿਕ ਨੂੰ ਅਪੀਲ ਹੈ ਕਿ ਜੇਕਰ ਤੁਹਾਡੇ ਕੋਲ ਨਸ਼ਾ ਵੇਚਣ ਵਾਲਿਆ ਸਬੰਧੀ ਕੋਈ ਵੀ ਜਾਣਕਾਰੀ ਹੈ ਤਾਂ ਤੁਸੀਂ ਉਸਦੀ ਜਾਣਕਾਰੀ ਸਾਨੂੰ ਸਿੱਧੇ ਤੌਰ ਤੇ ਡਰੱਗ ਹੈਲਪਲਾਈਨ ਨੰਬਰ 75270-29029 ਤੇ ਦੇ ਸਕਦੇ ਹੋ। ਤੁਹਾਡੀ ਪਹਿਚਾਣ ਪੂਰਨ ਤੌਰ ਤੇ ਗੁਪਤ ਰਹੇਗੀ।