ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵੱਲੋਂ ਸ਼ਾਨਦਾਰ ਆਗਾਜ਼

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਦਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵੱਲੋਂ ਸ਼ਾਨਦਾਰ ਆਗਾਜ਼

ਫ਼ਿਰੋਜ਼ਪੁਰ (28 ਅਕਤੂਬਰ)-ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ ਪ੍ਰਾਇਮਰੀ ਸਕੂਲ ਖੇਡਾਂ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀ ਮਤੀ ਸੁਨੀਤਾ ਰਾਣੀ ਅਤੇ ਸਮੂਹ ਬਲਾਕ ਪ੍ਰਾਇਮਰੀ ਸਿੱਖਿਆ ਅਫਸਰਾਂ ਦੀ ਅਗਵਾਈ ਵਿੱਚ ਪੂਰੇ ਸ਼ਾਨੋ ਸ਼ੌਕਤ ਨਾਲ ਸ਼ੁਰੂ ਕੀਤੀਆਂ ਗਈਆਂ । ਤਿੰਨ ਦਿਨਾਂ ਤੱਕ ਚੱਲਣ ਵਾਲੇ ਇਸ ਖੇਡ ਟੂਰਨਾਮੈਂਟ ਦੁਰਾਨ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੇ ਕਬੱਡੀ, ਖੋ ਖੋ, ਕੁਸ਼ਤੀ, ਅਥਲੈਟਿਕਸ, ਫੁੱਟਬਾਲ ਅਤੇ ਜਿਮਨਾਸਟਿਕ ਦੇ ਮੁਕਾਬਲੇ ਵੱਖ ਵੱਖ ਦਿਨਾਂ ਕਰਵਾਏ ਜਾਣਗੇੇ। ਜ਼ਿਲ੍ਹਾ ਪੱਧਰੀ ਖੇਡਾਂ ਦੇ ਆਗਾਜ਼ ਮੌਕੇ ਅੱਜ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਗਈ । ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ.ਸਿੱ) ਸ਼੍ਰੀਮਤੀ ਸੁਨੀਤਾ ਰਾਣੀ ਨੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਆਖਿਆ।। ਮੁੱਖ ਮਹਿਮਾਨ ਜੀ ਵਲੋਂ ਝੰਡਾ ਲਹਿਰਾਉਣ ਦੀ ਰਸਮ ਵੀ ਕੀਤੀ ਗਈ ਅਤੇ ਹਾਜ਼ਰ ਬੱਚਿਆਂ ਨੇ ਰਾਸ਼ਟਰੀ ਗਾਣ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ ਗਈ । ਇਸ ਤੋਂ ਬਾਅਦ ਜ਼ਿਲ੍ਹੇ ਦੇ ਵੱਖ ਵੱਖ ਬਲਾਕਾਂ ਵਿੱਚੋਂ ਖੇਡਾਂ ਵਿੱਚ ਭਾਗ ਲੈਣ ਪੁੱਜੇ ਲੜਕੇ ਅਤੇ ਲੜਕੀਆਂ ਟੋਲੀਆਂ ਨੇ ਮਾਰਚ ਪਾਸਟ ਵਿੱਚ ਹਿੱਸਾ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਖੇਡਾਂ ਦੀ ਸ਼ੁਰੂਆਤ ਤੋਂ ਪਹਿਲਾਂ ਬਹਿਮਣ ਦੀਵਾਨਾ ਦੇ ਪ੍ਰਾਇਮਰੀ ਸਕੂਲ ਭਾਂਗਰ ਦੀਆਂ ਬੱਚੀਆਂ ਵਲੋਂ ਕੀਰਤਨ ਕਰਕੇ ਸ਼ੁਰਆਤ ਕੀਤੀ ਗਈ । ਐਡਵੋਕੇਟ ਰਜਨੀਸ਼ ਕੁਮਾਰ ਦਹੀਯਾ ਵਲੋਂ ਪ੍ਰਾਇਮਰੀ ਪੱਧਰ ਤੇ ਖੇਡਾਂ ਵਿੱਚ ਭਾਗ ਲੈਣ ਪੁੱਜੇ ਖਿਡਾਰੀਆਂ ਨੂੰ ਵਧਾਈਆਂ ਦਿੰਦਿਆਂ ਸਾਰੀਆਂ ਟੀਮਾਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ । ਉਨ੍ਹਾਂ ਖਿਡਾਰੀਆਂ ਨੂੰ ਜਿੱਤ ਹਾਰ ਦੀ ਬਜਾਏ ਚੰਗੀ ਖੇਡ ਭਾਵਨਾ ਤੇ ਜੋਸ਼ ਨਾਲ ਭਾਗ ਲੈਣ ਦੀ ਨਸੀਅਤ ਵੀ ਦਿੱਤੀ। ਉਹਨਾਂ ਕਿਹਾ ਕਿ ਰਾਸ਼ਟਰੀ ਪੱਧਰ ਤੇ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੀ ਅਸਲ ਵਿੱਚ ਨੀਂਹ ਪ੍ਰਾਇਮਰੀ ਸਕੂਲਾਂ ਵਿੱਚ ਹੀ ਬੱਝਦੀ ਹੈ। ਇਸ ਲਈ ਸਾਨੂੰ ਪ੍ਰਾਇਮਰੀ ਖੇਡਾਂ ਦੀ ਤਿਆਰੀ ਲਈ ਵਧੇਰੇ ਸੰਜੀਦਗੀ ਤੋਂ ਕੰਮ ਲੈਣਾ ਚਾਹੀਦਾ ਹੈ । ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਕੋਮਲ ਅਰੋੜਾ ਨੇ ਜ਼ਿਲ੍ਹਾ ਖੇਡਾਂ ਵਿੱਚ ਡਿਊਟੀ ਦੇ ਰਹੇ ਖੇਡ ਅਮਲੇ ਨੂੰ ਪੱਖਪਾਤ ਤੋਂ ਉੱਪਰ ਉੱਠ ਕੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਕਰਨ ਦੀ ਹਿਦਾਇਤ ਵੀ ਕੀਤੀ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਸ੍ਰੀਮਤੀ ਸੁਮਨਦੀਪ ਕੌਰ, ਇੰਦਰਜੀਤ ਸਿੰਘ, ਅੰਮ੍ਰਿਤਪਾਲ ਸਿੰਘ ਬਰਾੜ, ਗੁਰਮੀਤ ਸਿੰਘ, ਹਰਜੀਤ ਕੌਰ, ਸੁਖਵਿੰਦਰ ਕੌਰ, ਭੁਪਿੰਦਰ ਸਿੰਘ, ਸਰਬਜੀਤ ਸਿੰਘ ਟੁਰਨਾ ਆਦਿ ਹਾਜ਼ਰ ਸਨ|

Share it...

Leave a Reply

Your email address will not be published. Required fields are marked *