ਸੀ.ਆਈ.ਏ.ਸਟਾਫ਼ ਫਿਰੋਜ਼ਪੁਰ ਵੱਲੋਂ 23 ਕਿਲੋ ਅਫੀਮ ਸਮੇਤ ਦੋ ਕਾਬੂ

ਫਿਰੋਜ਼ਪੁਰ, 11 ਜਨਵਰੀ ( ਰਜਿੰਦਰ ਕੰਬੋਜ਼) । ਸੀ.ਆਈ.ਏ.ਸਟਾਫ਼ ਫਿਰੋਜ਼ਪੁਰ ਵੱਲੋਂ ਦੋ ਸਮੱਗਲਰਾਂ ਨੂੰ ਗ੍ਰਿਫਤਾਰ ਕਰਦੇ ਹੋਏ 23 ਕਿਲੋ ।77 ਗ੍ਰਾਮ ਅਫੀਮ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ । ਪ੍ਰੈੱਸ ਕਾਂਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਫਿਰੋਜ਼ਪੁਰ ਸੋਮਿਆ ਮਿਸ਼ਰਾ ਵੱਲੋਂ ਦੱਸਿਆ ਗਿਆ ਕਿ ਸਮਾਜ ਵਿਰੋਧੀ ਮਾੜੇ ਅਨਸਰਾਂ ਵੱਲੋਂ ਕੀਤੀਆਂ ਜਾ ਰਹੀਆਂ ਵਰਦਾਤਾਂ ਨੂੰ ਪੂਰੀ ਤਰਾਂ ਠੱਲ੍ਹ ਪਾਉਣ ਲਈ ਜਿਲਾ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਲਈ ਜਿਲ੍ਹੇ ਦੇ ਸਮੂਹ ਗਜਟਿਡ ਅਧਿਕਾਰੀਆਂ ਦੇ ਨਿਗਰਾਨੀ ਹੇਠ ਸਪੈਸ਼ਲ ਟੀਮਾਂ ਬਣਾਈਆਂ ਗਈਆਂ ਹਨ। ਇਸ ਦੌਰਾਨ ਰਣਧੀਰ ਕੁਮਾਰ ਐਸ.ਪੀ. (ਇੰਨਵ:) ਫਿਰੋਜ਼ਪੁਰ ਦੇ ਦਿਸ਼ਾ-ਨਿਰਦੇਸ਼ ਅਤੇ ਫਤਿਹ ਸਿੰਘ ਬਰਾੜ ਉਪ ਕਪਤਾਨ ਪੁਲਿਸ (ਡੀ) ਫਿਰੋਜਪੁਰ  ਦੀ ਰਹਿਨੁਮਾਈ ਹੇਠ ਇੰਸਪੈਕਟਰ ਮੋਹਿਤ ਧਵਨ, ਇੰਚਾਰਜ ਸੀ.ਆਈ.ਏ ਸਟਾਫ ਫਿਰੋਜ਼ਪੁਰ ਦੀ ਅਗਵਾਈ ਹੇਠ ਸੀ.ਆਈ.ਏ ਸਟਾਫ ਫਿਰੋਜਪੁਰ ਦੀ ਟੀਮ ਨੇ ਸੁੱਚਾ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਗੁਲਾਮੀ ਵਾਲਾ ਅਤੇ ਸਾਰਜ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਅੱਛੇ ਵਾਲਾ ਨੂੰ ਗ੍ਰਿਫਤਾਰ ਕੀਤਾ ਜਿੰਨਾ ਪਾਸੋਂ 23 ਕਿਲੋ 177 ਗ੍ਰਾਮ ਅਫੀਮ ਅਤੇ ਇੱਕ ਕਾਰ ਕਰੇਟਾ ਬਰਾਮਦ ਕਰਕੇ  ਦੋਵਾਂ ਖਿਲਾਫ਼ ਥਾਣਾ ਤਲਵੰਡੀ ਭਾਈ ਵਿਖੇ ਮੁੱਕਦਮਾ ਐਨ.ਡੀ.ਪੀ.ਐਸ ਐਕਟ ਤਹਿਤ ਦਰਜ ਰਜਿਸਟਰ ਕੀਤਾ ਗਿਆ, ਜਿਹਨਾ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਅਗਲੀ ਤਫਤੀਸ਼ ਅਮਲ ਵਿੱਚ ਲਿਆਦੀ ਜਾ ਸਕੇ।

Share it...

Leave a Reply

Your email address will not be published. Required fields are marked *