ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਯੋਗ ਪ੍ਰਬੰਧਨ ਕਰਨ ਲਈ ਕੀਤਾ ਜਾਗਰੂਕ

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਤੇ ਯੋਗ ਪ੍ਰਬੰਧਨ ਕਰਨ ਲਈ ਕੀਤਾ ਜਾਗਰੂਕ

ਜ਼ੀਰਾ (ਫਿਰੋਜ਼ਪੁਰ), 3 ਨਵੰਬਰ 2024- ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਦੇ ਰੁਝਾਨ ਨੂੰ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਜ਼ਿਲ੍ਹੇ ਦੀ ਸਬ-ਡਵੀਜ਼ਨ ਜ਼ੀਰਾ ਦੇ ਪਿੰਡ ਮੱਲੋਵਾਲਾ, ਸਭਰਾਓ, ਮੱਲਾਂਵਾਲਾ, ਗੱਟਾ ਬਾਦਸ਼ਾਹ, ਮਖੂ ਅਤੇ ਹਰੀਕੇ ਆਦਿ ਸਮੇਤ ਹੋਰਨਾਂ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਅਤੇ ਯੋਗ ਪ੍ਰਬੰਧਨ ਸਬੰਧੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਇਕ-ਦੋ ਥਾਵਾਂ ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਜਿਸ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਤੁਰੰਤ ਬੁਝਾ ਦਿੱਤਾ ਗਿਆ।  ਉਨ੍ਹਾਂ ਨੇ ਜਿਨ੍ਹਾਂ ਕਿਸਾਨਾਂ ਨੇ ਪਰਾਲੀ ਨੂੰ ਅੱਗ ਨਹੀਂ ਲਗਾਈ ਉਨ੍ਹਾਂ ਦੀ ਪ੍ਰਸੰਸਾ ਵੀ ਕੀਤੀ ਅਤੇ ਕਿਹਾ ਕਿ ਜਿਹੜੇ ਕਿਸਾਨ ਪਰਾਲੀ ਨੂੰ ਅੱਗ ਲਗਾ ਰਹੇ ਹਨ ਉਨ੍ਹਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਸਰਕਾਰੀ ਲਾਭਾਂ ਤੋਂ ਵਾਂਝਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਧਿਕਾਰੀ ਪਹਿਲਾਂ ਹੀ ਪਿੰਡਾਂ ਵਿੱਚ ਘੁੰਮ ਕੇ ਪਰਾਲੀ ਸਾੜਨ ਦੀਆਂ ਘਟਨਾਵਾ ਤੇ ਨਜ਼ਰ ਰੱਖ ਰਹੇ ਹਨ । ਉਨ੍ਹਾਂ ਕਿਹਾ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਦੀ ਸਾਂਝੀ ਗਸ਼ਤ ਲੋਕਾਂ ਨੂੰ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਰਹੀ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਅਤੇ ਇਲਾਕਾ ਨਿਵਾਸੀਆਂ ਨਾਲ ਗੱਲ ਬਾਤ ਕਰਦਿਆਂ ਕਿਹਾ ਕਿ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਪਰਾਲੀ ਸਾੜਨ ਉੱਤੇ ਪੂਰੀ ਤਰ੍ਹਾਂ ਰੋਕ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਤੇ ਕੰਟਰੋਲ ਕਰਨ ਲਈ ਜ਼ੀਰੋ ਸਹਿਣਸ਼ੀਲਤਾ ਦੀ ਨੀਤੀ ਅਪਣਾਈ ਗਈ ਹੈ। 
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅੱਗ ਲਗਾਉਣ ਦੀ ਰਵਾਇਤ ਤੇ ਤੁਰੰਤ ਕੰਟਰੋਲ ਕਰਨ ਲਈ ਸਿਵਲ ਅਧਿਕਾਰੀਆਂ ਵੱਲੋਂ ਸਮੇਤ ਪੁਲਿਸ ਪਾਰਟੀ ਹੌਟ ਸਪੌਟਸ ਪਿੰਡਾਂ ਵਿੱਚ ਸਾਂਝੀਆਂ ਗਸ਼ਤਾਂ ਕੀਤੀਆਂ ਜਾ ਰਹੀਆਂ  ਹਨ।  ਉਨ੍ਹਾਂ ਕਟਾਈ ਕਰ ਚੁੱਕੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਕੀ ਰਹਿੰਦੇ ਕਿਸਾਨਾਂ ਨੂੰ ਬਿਨਾਂ ਅੱਗ ਲਗਾਏ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਸਰਕਾਰ ਦਾ ਸਾਥ ਦੇਣ ਲਈ ਪ੍ਰੇਰਿਤ ਕਰਨ।

ਮੌਜੂਦਾ ਹਲਾਤਾਂ ਨੂੰ ਦੇਖਦੇ ਹੋਏ ਅਧਿਕਾਰੀ ਫ਼ੀਲਡ ਵਿੱਚ ਰਹਿ ਕੇ ਕਰ ਰਹੇ ਨਿਗਰਾਨੀ: ਡੀ ਸੀ

Share it...

Leave a Reply

Your email address will not be published. Required fields are marked *