ਗਿੱਦੜਬਾਹਾ ਜਿਮਨੀ ਚੋਣ ਵਿੱਚ ਅੰਮ੍ਰਿਤਾ ਵੜਿੰਗ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ : ਚੇਅਰਪਰਸ਼ਨ ਰੇਖਾ ਰਾਣੀ

ਗਿੱਦੜਬਾਹਾ ਜਿਮਨੀ ਚੋਣ ਵਿੱਚ ਅੰਮ੍ਰਿਤਾ ਵੜਿੰਗ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ : ਚੇਅਰਪਰਸ਼ਨ ਰੇਖਾ ਰਾਣੀ

ਅਰਨੀਵਾਲਾ 5 ਨਵੰਬਰ- ਗਿੱਦੜਬਾਹਾ ਜਿਮਨੀਂ ਚੋਣ ਵਿੱਚ ਅੰਮ੍ਰਿਤਾ ਵੜਿੰਗ ਭਾਰੀ ਲੀਡ ਨਾਲ ਜਿੱਤ ਪ੍ਰਾਪਤ ਕਰੇਗੀ। ਇਨ੍ਹਾ ਵਿਚਾਰਾ ਦਾ ਪ੍ਰਗਟਾਵਾ ਬਲਾਕ ਸੰਮਤੀ ਦੀ ਚੇਅਰਪਰਸਨ ਰੇਖਾ ਰਾਣੀ ਨੇ ਅਰਨੀਵਾਲਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਉਹ ਆਪਣੇ ਸਾਥੀਆਂ ਨਾਲ ਗਿੱਦੜਬਾਹਾ ਵਿਧਾਨ ਸਭਾ ਹਲਕੇ ਦਾ ਦੌਰਾ ਕਰਕੇ ਆਏ ਹਨ ਅਤੇ ਉਨ੍ਹਾਂ ਨੂੰ ਅਲੱਗ-ਅਲੱਗ ਪਿੰਡਾਂ ਵਿੱਚ ਚੋਣ ਰੈਲੀਆਂ ਅਤੇ ਨੁੱਕੜ ਮੀਟਿੰਗਾਂ ਦੌਰਾਨ ਕਾਂਗਰਸੀ ਵਰਕਰਾਂ ਅਤੇ ਆਗੂਆਂ ਦਾ ਭਾਰੀ ਸਮਰਥਨ ਪ੍ਰਾਪਤ ਹੋਇਆ ਜਿਸ ਤੋਂ ਇੰਜ ਪ੍ਰਤੀਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਲਈ ਇਹ ਚੋਣ ਸ਼ੁਭ ਇਛਾਵਾਂ ਨਾਲ ਪ੍ਰਾਪਤ ਹੋਵੇਗੀ ਅਤੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੀ ਝੋਲੀ ਵਿੱਚ ਇਹ ਸੀਟ ਜਿੱਤਾ ਕੇ ਹਲਕੇ ਦੇ ਲੋਕ ਪਾਉਣਗੇ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਪੂਰਨ ਬਹੁਮੱਤ ਹੋਵੇਗਾ ਅਤੇ ਮੈਡਮ ਅੰਮ੍ਰਿਤਾ ਵੜਿੰਗ ਨੂੰ ਭਾਰੀ ਲੀਡ ਨਾਲ ਜਿਤਾਉਣਗੇ। ਇਸ ਮੌਕੇ ’ਤੇ ਉਨ੍ਹਾਂ ਨਾਲ ਪ੍ਰਦੀਪ ਸਿੰਘ ਬਿੱਟੂ ਵਾਈਸ ਪ੍ਰਧਾਨ ਅਰਨੀ ਵਾਲਾ , ਆਸਾ ਰਾਮ ਸਾਬਕਾ ਬਲਾਕ ਸੰਮਤੀ ਮੈਂਬਰ ਡੱਬ ਵਾਲਾ ਕਲਾਂ , ਖੁਸ਼ਦੀਪ ਮਿੱਤਲ ਸਰਕਲ ਪ੍ਰਧਾਨ ਬਾਜਾਖਾਨਾ, ਸਾਬਕਾ ਸਰਪੰਚ ਮਨਜੀਤ ਸਿੰਘ ਕੂਕਾ ਬਰਾੜ, ਸੀਨੀਅਰ ਕਾਂਗਰਸੀ ਆਗੂ ਜੈ ਚੰਦ, ਸਤਨਾਮ ਸਿੰਘ ਚੇਅਰਮੈਨ ਸ਼ਿਕਾਇਤ ਨਿਵਾਰਨ ਕਮੇਟੀ ਪੰਜਾਬ ਆਦਿ ਹਾਜਰ ਸਨ।
ਬਲਾਕ ਸੰਮਤੀ ਦੀ ਚੇਅਰਪਰਸ਼ਨ ਰੇਖਾ ਰਾਣੀ ਅਰਨੀਵਾਲਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ।

Share it...

Leave a Reply

Your email address will not be published. Required fields are marked *