ਫਿਰੋਜ਼ਪੁਰ 08 ਨਵੰਬਰ (ਸਤਪਾਲ ਥਿੰਦ)- ਸਮਾਜਿਕ ਸੁਰੱਖਿਆ ਵਿਭਾਗ ਫਿਰੋਜ਼ਪੁਰ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਦੇ ਸਹਿਯੋਗ ਨਾਲ ਡੈੱਫ ਦਿਵਿਆਂਗਜਨਾਂ ਦੇ ਸਬੰਧ ਵਿੱਚ ਜਿਲ੍ਹਾ ਪੱਧਰ ਤੇ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਸ਼੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ ਫਿਰੋਜ਼ਪੁਰ ਛਾਉਣੀ ਵਿਖੇ ਮਨਾਇਆ ਗਿਆ। ਜਿਸ ਵਿੱਚ ਵਿੱਚ ਭਗਤ ਪੂਰਨ ਸਿੰਘ ਸਕੂਲ ਪਿੰਡ ਕਟੋਰਾ ਦੇ ਬੋਲਣ ਤੇ ਸੁਣਨ ਤੋਂ ਅਸਮਰੱਥ ਵਿਦਿਆਰਥੀਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕਰਕੇ ਸ੍ਰੋਤਿਆਂ ਦੇ ਮਨ-ਮੋਹ ਲਿਆ। ਇਸ ਮੌਕੇ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਫਿਰੋਜ਼ਪੁਰ ਸ਼੍ਰੀ ਨਰੇਸ ਕੁਮਾਰ ਨੇ ਆਏ ਹੋਏ ਮਹਿਮਾਨਾਂ ਅਤੇ ਸ੍ਰੋਤਿਆਂ ਦੇ ਧੰਨਵਾਦ ਕਰਦੇ ਹੋਏ ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਸਾਨੂੰ ਵੀ ਸੰਕੇਤਕ ਭਾਸ਼ਾ ਸਿੱਖਣੀ ਚਾਹੀਦੀ ਹੈ ਤਾਂ ਜੋ ਅਸੀਂ ਵੀ ਇਨ੍ਹਾਂ ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਨੂੰ ਸਮਝ ਸਕੀਏ ਤੇ ਇਨ੍ਹਾਂ ਦੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾ ਸਕੇ! ਉਨ੍ਹਾਂ ਕਿਹਾ ਕਿ ਇਹ ਬੱਚੇ ਵੀ ਸਾਡੇ ਸਮਾਜ ਵਿੱਚ ਆਮ ਜਿੰਦਗੀ ਜਿਊਦੇਂ ਹੋਏ ਆਪਣੇ ਦੁੱਖ-ਸੁੱਖ ਸਭ ਨਾਲ ਸਾਝਾਂ ਕਰਨ ਦੀ ਇੱਛਾ ਰੱਖਦੇ ਹਨ ਤੇ ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਅਸੀਂ ਸੰਕੇਤਕ ਭਾਸ਼ਾ ਸਿੱਖਾਂਗੇ। ਇਸ ਮੌਕੇ ਸ਼੍ਰੀ ਰਾਮ ਬਾਗ ਬਿਰਧ ਸੇਵਾ ਆਸ਼ਰਮ ਦੇ ਪ੍ਰਧਾਨ ਸ੍ਰੀ ਹਰੀਸ਼ ਗੋਇਲ, ਪ੍ਰਿੰਸੀਪਲ ਭਗਤ ਪੂਰਨ ਸਿੰਘ ਸਕੂਲ ਕਟੋਰਾ ਸ੍ਰੀਮਤੀ ਹਰਵਿੰਦਰ ਕੌਰ ਸਮੇਤ ਸਟਾਫ ਮੈਂਬਰ ਵੀ ਹਾਜ਼ਰ ਸੀ।