ਜੇ.ਕੇ.ਐੱਸ. ਪਬਲਿਕ ਸਕੂਲ ਦੇ ਅਧਿਆਪਕਾਂ ਨੇ ‘ਆਰਟ ਇੰਟੀਗ੍ਰੇਟਿਡ’ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਿਆ

ਗੁਰੂਹਰਸਹਾਏ, 12 ਨਵੰਬਰ (ਗੁਰਮੀਤ ਸਿੰਘ)। ਜੇ.ਕੇ.ਐੱਸ.ਪਬਲਿਕ ਸਕੂਲ, ਗੁਰੂਹਰਸਹਾਏ ਦੇ ਅਧਿਆਪਕਾਂ ਨੇ ਜੇ.ਐਨ.ਜੇ.ਡੀ.ਏ.ਵੀ. ਪਬਲਿਕ ਸਕੂਲ, ਗਿੱਦੜਬਾਹਾ ਵਿਖੇ ਕਰਵਾਏ ਗਏ ‘ਆਰਟ ਇੰਟੀਗ੍ਰੇਟਿਡ’ ਸਿਖਲਾਈ ਪ੍ਰੋਗਰਾਮ ਵਿੱਚ ਭਾਗ ਲਿਆ, ਜਿਸ ਵਿੱਚ ਸ਼੍ਰੀਮਤੀ ਸੁਖਜਿੰਦਰ ਕੌਰ, ਸ਼੍ਰੀਮਤੀ ਪਰਵੀਨ ਕੌਰ, ਸ਼੍ਰੀ ਜਸਵਿੰਦਰ ਸਿੰਘ ਅਤੇ ਲਖਬੀਰ ਸਿੰਘ ਸ਼ਾਮਿਲ ਹੋਏ। ਇਸ ਸੈਮੀਨਾਰ ਵਿੱਚ ਰਿਸੋਰਸ ਪਰਸਨ ਸ਼੍ਰੀਮਤੀ ਪ੍ਰਿਅੰਕਾ ਬਰਾੜ ਅਤੇ ਸ਼੍ਰੀਮਤੀ ਜੋਤੀ ਸਨ। ਇਸ ਸਿਖਲਾਈ ਦਾ ਉਦੇਸ਼ ਅਧਿਆਪਕਾਂ ਨੂੰ ਆਪਣੇ ਅਧਿਆਪਨ ਵਿੱਚ ਕਲਾ ਦੇ ਵਿਭਿੰਨ ਪਹਿਲੂਆਂ ਨੂੰ ਸ਼ਾਮਲ ਕਰਨ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ ਸੀ, ਤਾਂ ਜੋ ਸਿੱਖਿਆ ਨੂੰ ਹੋਰ ਦਿਲਚਸਪ ਅਤੇ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਪ੍ਰੋਗਰਾਮ ਦੌਰਾਨ, ਮਾਹਿਰਾਂ ਨੇ ‘ਆਰਟ ਇੰਟੀਗ੍ਰੇਟਿਡ ‘ ਦੀ ਧਾਰਨਾ, ਇਸਦੀ ਮਹੱਤਤਾ ਅਤੇ ਵੱਖ-ਵੱਖ ਵਿਸ਼ਿਆਂ ਵਿੱਚ ਇਸਦੀ ਵਰਤੋਂ ਬਾਰੇ ਚਰਚਾ ਕੀਤੀ। ਅਧਿਆਪਕਾਂ ਨੂੰ ਕਲਾ-ਅਧਾਰਿਤ ਅਧਿਆਪਨ ਦੁਆਰਾ ਵਿਦਿਆਰਥੀਆਂ ਦੇ ਸਿਰਜਣਾਤਮਕ ਹੁਨਰ ਅਤੇ ਬੋਧਾਤਮਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਤਰੀਕੇ ਸਿਖਾਏ ਗਏ ਸਨ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਮੋਂਗਾ ਨੇ ਕਿਹਾ ਕਿ ਕਲਾ ਰਾਹੀਂ ਪੜ੍ਹਾਉਣ ਨਾਲ ਵਿਦਿਆਰਥੀਆਂ ਵਿੱਚ ਸਿੱਖਣ ਦੀ ਰੁਚੀ ਵਧਦੀ ਹੈ ਅਤੇ ਉਹ ਵਿਸ਼ੇ ਨੂੰ ਹੋਰ ਡੂੰਘਾਈ ਨਾਲ ਸਮਝਣ ਦੇ ਯੋਗ ਹੁੰਦੇ ਹਨ। ਇਸ ਸਿਖਲਾਈ ਨੇ ਉਨ੍ਹਾਂ ਨੂੰ ਆਪਣੇ ਅਧਿਆਪਨ ਵਿੱਚ ਨਵੇਂ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ। ਸਾਨੂੰ ਭਰੋਸਾ ਹੈ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਸਕਾਰਾਤਮਕ ਤਬਦੀਲੀ ਲਿਆਉਣਗੇ ਅਤੇ ਉਨ੍ਹਾਂ ਦੀ ਰੁਚੀ ਨੂੰ ਹੋਰ ਉਤਸ਼ਾਹਿਤ ਕਰਨਗੇ।

Share it...

Leave a Reply

Your email address will not be published. Required fields are marked *