ਗੁਰੂਹਰਸਹਾਏ ‘ਚ ਮਨਾਇਆ ਗਿਆ ਮਹਾਰਾਜਾ ਰਣਜੀਤ ਸਿੰਘ ਦਾ ਜਨਮ ਦਿਹਾੜਾ

ਗੁਰੂਹਰਸਗਾਏ, 13 ਨਵੰਬਰ (ਗੁਰਮੀਤ ਸਿੰਘ)। ਮਹਾਰਾਜਾ ਰਣਜੀਤ ਸਿੰਘ ਚੌਂਕ ਗੁਰੂਹਰਸਹਾਏ ਵਿਖੇ ਉਹਨਾਂ ਦਾ ਜਨਮ ਦਿਹਾੜਾ ਅੱਜ ਜਲਾਲਾਬਾਦ ਤੋਂ ਆਈਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਮਨਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਲਕਾ ਗੁਰੂ ਹਰਸਹਾਏ ਦੇ ਵਿਧਾਇਕ ਸਰਦਾਰ ਫੌਜਾ ਸਿੰਘ ਸਰਾਰੀ ਦੇ ਧਰਮ ਪਤਨੀ ਸਰਦਾਰਨੀ ਚਰਨਜੀਤ ਕੌਰ ਵਿਸ਼ੇਸ਼ ਤੌਰ ‘ਤੇ ਪੁੱਜੇ ਅਤੇ ਉਨ੍ਹਾਂ ਨੇ ਕਿਹਾ ਕਿ ਸਾਨੂੰ ਮਹਾਰਾਜਾ ਰਣਜੀਤ ਸਿੰਘ ਸ਼ੇਰੇ ਪੰਜਾਬ ਦੇ ਪੂਰਨਿਆਂ ‘ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸੰਬੋਧਨ ਵੀ ਕੀਤਾ ਤੇ ਅਖੀਰ ਦੇ ਵਿੱਚ ਮੋਮਬੱਤੀਆਂ ਜਗਾ ਕੇ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ ਗਏ। ਇਸ ਮੌਕੇ ਆਏ ਹੋਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਸਤਨਾਮ ਸਿੰਘ ਥਿੰਦ, ਰਾਜੂ ਖੇੜਾ, ਬਲਵਿੰਦਰ ਸਿੰਘ ਕਲਸੀ ਆਦਿ ਹਾਜ਼ਰ ਸਨ।

Share it...

Leave a Reply

Your email address will not be published. Required fields are marked *