ਗੁਰੂਹਰਸਹਾਏ, 15 ਨਵੰਬਰ ( ਗੁਰਮੀਤ ਸਿੰਘ ) । ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਬੜੀ ਧੂਮਧਾਮ ਨਾਲ ਮਨਾਇਆ ਗਿਆ । ਇਸ ਮੌਕੇ ਸਕੂਲ ਵਿੱਚ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ । ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਮੂਲ ਮੰਤਰ ਦੇ ਉਚਾਰਨ ਨਾਲ ਕੀਤੀ ਅਤੇ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਵਿਚਾਰ ਚਰਚਾ ਕੀਤੀ । ਵਿਦਿਆਰਥੀਆਂ ਨੇ ਗੁਰੂ ਜੀ ਦੇ ਜੀਵਨ ਦੀਆਂ ਉਦਾਸੀਆਂ ਬਾਰੇ ਵੀ ਜਾਣਕਾਰੀ ਦਿੱਤੀ । ਸਮਾਗਮ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਗੁਰੂ ਜੀ ਦੇ ਸ਼ਬਦਾਂ ਨੂੰ ਸੁੰਦਰ ਆਵਾਜ਼ ਵਿੱਚ ਗਾਇਆ । ਸਕੂਲ ਦੇ ਵਿਦਿਆਰਥੀਆਂ ਨੇ ਪ੍ਰਭਾਤ ਫੇਰੀ ਕੱਢ ਕੇ ਸੰਗਤ ਨੂੰ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਜਾਗਰੂਕ ਕੀਤਾ । ਸਮਾਗਮ ਵਿੱਚ ਸਕੂਲ ਦੇ ਪ੍ਰਿੰਸੀਪਲ ਨੀਲਾਕਸ਼ੀ ਗੁਪਤਾ ਨੇ ਵਿਦਿਆਰਥੀਆਂ ਨੂੰ ਗੁਰੂ ਜੀ ਦੇ ਸਿੱਖਿਆਵਾਂ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ । ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸਾਰਿਆਂ ਨੂੰ ਇੱਕੋ ਪਰਿਵਾਰ ਵਾਂਗ ਰਹਿਣ ਦੀ ਸਿੱਖਿਆ ਦਿੱਤੀ ਹੈ । ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਸਾਰੇ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਦਿੱਤੀਆਂ ਗਈਆਂ।
Related Posts
ਡੀ. ਜੀ. ਪੀ. ਵਲੋਂ ਪਰਸ਼ੋਤਮ ਸਿੰਘ ਬੱਲ ਨੂੰ ਐਸ. ਪੀ. ਬਣਨ ਤੇ ਲਗਾਈ ਫ਼ੀਤੀ
- ruhaniwebdesign
- October 25, 2024
- 0
ਗੁਰੂਹਰਸਹਾਏ ‘ਚ ਚੋਰਾਂ ਦਾ ਬੋਲਬਾਲਾ, ਇੱਕ ਹੋਰ ਜਗ੍ਹਾ ਕੀਤੀ ਚੋਰੀ
- Guruharsahailive
- November 24, 2024
- 0