ਗੁਰੂਹਰਸਹਾਏ, 14 ਨਵੰਬਰ ( ਗੁਰਮੀਤ ਸਿੰਘ ) । ਗੁਰਦੁਆਰਾ ਸਿੱਖ ਸਨਾਤਮ ਧਰਮਸ਼ਾਲਾ ( ਵੱਡਾ ਗੁਰੂਦੁਆਰਾ ਸਾਹਿਬ ) ਗੁਰੂਹਰਸਹਾਏ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੀ.ਬੀ.ਜੀ ਵੈਲਫੇਅਰ ਸੁਸਾਇਟੀ ਵਲੋਂ ਗੁਰੂਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਖੂਨ ਦਾਨ ਕੈਂਪ ਲਗਾਇਆ ਗਿਆ, ਜਿਸ ਵਿੱਚ ਸੰਗਤਾਂ ਨੇ ਭਾਰੀ ਉਤਸ਼ਾਹ ਨਾਲ ਖੂਨ ਦਾਨ ਕੀਤਾ ਗਿਆ ਅਤੇ ਖੂਨਦਾਨੀਆਂ ਨੂੰ ਪੀ.ਬੀ.ਜੀ ਵੈਲਫੇਅਰ ਸੋਸਾਇਟੀ ਵੱਲੋਂ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨ ਕੀਤਾ ਗਿਆ । ਇਸ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਦਲਜੀਤ ਸਿੰਘ ਗੱਬਰ ਨੇ ਦੱਸਿਆ ਕਿ ਸ਼੍ਰੀ ਗੁਰੂ ਨਾਨਕ ਸਾਹਿਬ ਜੀ ਦੇ ਗੁਰੂ ਪੁਰਬ ਨੂੰ ਮੁੱਖ ਰੱਖ ਕੇ ਹਰ ਸਾਲ ਸ਼੍ਰੀ ਅਖੰਡ ਪਾਠ ਸਾਹਿਬ ਦੀ ਲੜੀ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਆਰੰਭ ਕਰਵਾਈ ਜਾਂਦੀ ਹੈ ਅਤੇ ਵਿਸ਼ਾਲ ਕਥਾ ਕੀਰਤਨ ਦੇ ਦੀਵਾਨ ਸਜਣਗੇ ਗੁਰੂ ਕੇ ਲੰਗਰ ਸੰਗਤਾਂ ਵਿਚ ਅਤੁੱਟ ਵਰਤਾਏ ਜਾਣਗੇ । ਇਸ ਤੋਂ ਇਲਾਵਾ ਰਾਤਰੀ ਦੇ ਦੀਵਾਨ ਵੀ ਸਜਾਏ ਜਾਣਗੇ ਅਤੇ ਜਗਤ ਸਿੰਘ ਗੱਤਕਾ ਅਕੈਡਮੀ ਵਲੋਂ ਗੱਤਕਾ ਖੇਡਿਆ ਜਾਵੇਗਾ ਅਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ ।
Related Posts
ਗਰਭਵਤੀ ਔਰਤਾਂ ਤੇ ਬੱਚਿਆਂ ਦਾ ਟੀਕਾਕਰਣ ਜਰੂਰੀ :ਡਾ. ਗੁਰਪ੍ਰੀਤ ਕੰਬੋਜ਼
- Guruharsahailive
- November 29, 2024
- 0