ਜੇਕੇਐੱਸ ਪਬਲਿਕ ਸਕੂਲ ‘ਚ ਗੁਰਪੁਰਬ ਮੌਕੇ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਗੁਰੂਹਰਸਹਾਏ, 14 ਨਵੰਬਰ (ਗੁਰਮੀਤ ਸਿੰਘ) । ਗੁਰੂਪੁਰਬ ਦੇ ਸ਼ੁਭ ਦਿਹਾੜੇ ‘ਤੇ ਜੇ.ਕੇ.ਐੱਸ ਪਬਲਿਕ ਸਕੂਲ, ਗੁਰੂਹਰਸਹਾਏ ਵਿਖੇ ਸ਼ਰਧਾ ਭਾਵਨਾ ਨਾਲ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ । ਇਸ ਸਮਾਗਮ ਵਿੱਚ ਸਕੂਲ ਮੈਨੇਜਮੈਂਟ ਮੈਂਬਰਾਂ, ਪ੍ਰਿੰਸੀਪਲ, ਅਧਿਆਪਕਾਂ, ਵਿਦਿਆਰਥੀਆਂ ਅਤੇ ਸਮੂਹ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਸੁਖਮਨੀ ਸਾਹਿਬ ਦੇ ਪਾਠ ਰਾਹੀਂ ਸਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਪਦੇਸ਼ਾਂ ਨੂੰ ਯਾਦ ਕੀਤਾ ਅਤੇ ਉਨ੍ਹਾਂ ਨੂੰ ਅਪਣਾਉਣ ਦਾ ਸੰਕਲਪ ਲਿਆ। ਪਿ੍ੰਸੀਪਲ ਸ੍ਰੀਮਤੀ ਮੀਨੂੰ ਮੋਂਗਾ ਨੇ ਇਸ ਮੌਕੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਮਹਾਨ ਯੋਗਦਾਨ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ, ਸ਼ਾਂਤੀ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਪ੍ਰਫੁੱਲਤ ਕਰਦੇ ਹਨ। ਪਾਠ ਤੋਂ ਬਾਅਦ ਸਕੂਲ ਦੇ ਸੰਗੀਤ ਅਧਿਆਪਕ ਅਤੇ ਬੱਚਿਆਂ ਨੇ ਸ਼ਬਦ ਉਚਾਰਨ ਕੀਤੇ। ਪ੍ਰੋਗਰਾਮ ਦੀ ਸਮਾਪਤੀ ਅਰਦਾਸ ਨਾਲ ਹੋਈ, ਜਿਸ ਵਿੱਚ ਸਾਰਿਆਂ ਨੇ ਮਿਲ ਕੇ ਸਕੂਲ ਦੀ ਖੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਕੀਤੀ। ਉਸ ਉਪਰੰਤ ਬਾਬਾ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤਾ ਗਿਆ ਅਤੇ ਕੜਾਹ ਪ੍ਰਸ਼ਾਦ ਦੀ ਦੇਗ਼ ਚੜ੍ਹਾਈ ਗਈ ਅਤੇ ਲੰਗਰ ਵੀ ਵਰਤਾਇਆ ਗਿਆ, ਜਿਸ ਨੂੰ ਸਾਰਿਆਂ ਨੇ ਸ਼ਰਧਾ ਨਾਲ ਪ੍ਰਵਾਨ ਕੀਤਾ ਅਤੇ ਵਾਹਿਗੁਰੂ ਦਾ ਜਾਪ ਕਰਦਿਆਂ ਸਾਰਿਆਂ ਦੀ ਚੜ੍ਹਦੀ ਕਲਾ ਦੀ ਕਾਮਨਾ ਕੀਤੀ।

Share it...

Leave a Reply

Your email address will not be published. Required fields are marked *