ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ 1691 ਵਾਹਨ ਚਾਲਕਾਂ ਦੇ ਕੱਟੇ ਚਲਾਨ

ਫਿਰੋਜ਼ਪੁਰ, 16 ਨਵੰਬਰ”( ਰਜਿੰਦਰ ਕੰਬੋਜ਼)। ਫਿਰੋਜ਼ਪੁਰ ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ-ਪਹੀਆ ਵਾਹਨ ਚਾਲਕਾਂ ਦੇ ਖਿਲਾਫ ਚਲਾਈ ਗਈ ਸਪੈਸ਼ਲ ਡਰਾਈਵ ਤਹਿਤ ਦੋ ਪਹੀਆ ਵਾਹਨ ਚਾਲਕਾਂ ਦੇ ਖਿਲਾਫ  15 ਅਕਤੂਬਰ 2024 ਤੋਂ 15 ਨਵੰਬਰ  ਤੱਕ ਕੁੱਲ 1691 ਚਲਾਨ ਕੱਟੇ ਜਾ ਚੁੱਕੇ ਹਨ ਅਤੇ ਵੈਧ ਦਸਤਾਵੇਜ਼ ਪੇਸ਼ ਕਰਨ ਵਿੱਚ ਅਸਫਲ ਰਹੇ ਦੋ ਪਹੀਆ ਵਾਹਨ ਚਾਲਕਾਂ ਦੇ 57 ਵਾਹਨ ਅਧੀਨ ਧਾਰਾ 207 ਬੰਦ ਕੀਤੇ ਗਏ ਹਨ।  ਇਸ ਸਬੰਧੀ ਜਾਣਕਾਰੀ ਦਿੰਦੇ ਐੱਸਐੱਸਪੀ ਫਿਰੋਜ਼ਪੁਰ ਸੋਮਿਆ ਮਿਸ਼ਰਾ ਵੱਲੋਂ ਦੱਸਿਆ ਗਿਆ ਕਿ ਫਿਰੋਜ਼ਪੁਰ ਪੁਲਿਸ ਵਾਹਨ ਚਾਲਕਾਂ ਵਿੱਚ ਸੜਕ ਸੁਰੱਖਿਆ ਅਤੇ ਅਨੁਸ਼ਾਸਨ ਨੂੰ ਵਧਾਉਣ ਲਈ ਟ੍ਰੈਫਿਕ ਨਿਯਮਾਂ ਨੂੰ ਸਰਗਰਮੀ ਨਾਲ ਲਾਗੂ ਕਰ ਰਹੀ ਹੈ। ਜਿਸ ਦੇ ਤਹਿਤ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਦੋ ਪਹੀਆ ਵਾਹਨ ਚਾਲਕਾਂ ਖਿਲਾਫ ਸਪੈਸ਼ਲ ਮੁਹਿਮ ਵਿੱਢੀ ਗਈ ਹੈ। ਇਹ ਪਹਿਲਕਦਮੀ ਸ਼ਹਿਰ ਵਿੱਚ ਜਨਤਕ ਸੁਰੱਖਿਆ ਨੂੰ ਬਣਾਈ ਰੱਖਣ ਅਤੇ ਸੜਕੀ ਆਵਾਜਾਈ ਹਾਦਸਿਆਂ ਨੂੰ ਘਟਾਉਣ ਲਈ ਪੁਲਿਸ ਵਿਭਾਗ ਦੀ ਨਿਰੰਤਰ ਵਚਨਬੱਧਤਾ ਦੇ ਹਿੱਸੇ ਵਜੋਂ ਸ਼ੁਰੂ ਕੀਤੀ ਗਈ ਸੀ। ਇਸ ਮੁਹਿੰਮ ਦੇ ਤਹਿਤ ਜਿਨਾਂ ਦੋ ਪਹੀਆ ਵਾਹਨ ਚਾਲਕਾਂ ਵੱਲੋਂ ਬਿਨ੍ਹਾਂ ਨੰਬਰੀ ਵਾਹਨ ਚਲਾਇਆ ਜਾਂਦਾ ਹੈ, ਹੈਲਮਟ ਦੀ ਵਰਤੋਂ ਨਹੀਂ ਕੀਤੀ ਜਾਂਦੀ, ਦੋ ਪਹੀਆ ਵਾਹਨ ਪਰ 3 ਦੀ ਸਵਾਰੀ ਕੀਤੀ ਜਾਂਦੀ ਹੈ, ਰੈੱਡ ਲਾਈਟ ਜੰਪ ਕੀਤੀ ਜਾਂਦੀ ਹੈ, 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵੱਲੋਂ ਅਣਅਧਿਕਾਰਿਤ ਦੋ ਪਹੀਆ ਵਾਹਨ ਚਲਾਉਣਾ, ਅਣਅਧਿਕਾਰਿਤ ਸਿਲੈਂਸਰਾਂ ਦੀ ਵਰਤੋਂ ਆਦਿ ਉਹਨਾਂ ਦੇ ਚਲਾਨ ਕੱਟੇ ਜਾਂਦੇ ਹਨ। ਇਸ ਵਿਸ਼ੇਸ਼ ਡਰਾਈਵ ਦਾ ਉਦੇਸ਼ ਸਿਰਫ਼ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦੇਣ ਲਈ ਨਹੀਂ, ਸਗੋਂ ਜ਼ਿੰਮੇਵਾਰ ਡਰਾਈਵਿੰਗ ਅਤੇ ਟ੍ਰੈਫਿਕ ਨਿਯਮਾਂ ਦਾ ਸਨਮਾਨ ਕਰਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਹੈ।

Share it...

Leave a Reply

Your email address will not be published. Required fields are marked *