ਫ਼ਿਰੋਜ਼ਪੁਰ, 18 ਨਵੰਬਰ ( ਰਜਿੰਦਰ ਕੰੰਬੋਜ਼) । ਫਿਰੋਜ਼ਪੁਰ ਦੇ ਨਵੇਂ ਚੁਣੇ ਪੰਚਾਂ ਨੂੰ 19 ਨਵੰਬਰ ਨੂੰ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮਨੋਹਰ ਲਾਲ ਸੀਨੀਅਰ ਸੈਕੰਡਰੀ ਸਕੂਲ, ਫ਼ਿਰੋਜ਼ਪੁਰ ਛਾਊਣੀ ਵਿਖੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਵਾਉਣ ਦੀ ਰਸਮ ਅਦਾ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਲਖਵਿੰਦਰ ਸਿੰਘ ਰੰਧਾਵਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮਾਗਮ ਦੀ ਸੁਰੱਖਿਆ / ਪ੍ਰਬੰਧਾ ਦੀ ਸਮੀਖਿਆ ਸੰਬੰਧੀ ਮੀਟਿੰਗ ਵੀ ਕੀਤੀ ਅਤੇ ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ਸਮਾਗਮ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪ੍ਰਸ਼ਾਸਨ ਵੱਲੋਂ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਪਾਰਕਿੰਗ, ਮੈਡੀਕਲ ਟੀਮਾਂ, ਪੀਣ ਵਾਲੇ ਪਾਣੀ, ਆਰਜੀ ਪਖਾਨਿਆਂ ਸਮੇਤ ਹੋਰ ਪ੍ਰਬੰਧ ਕੀਤੇ ਜਾਣਗੇ। ਮੀਟਿੰਗ ਵਿੱਚ ਐਸ.ਪੀ. ਨਵੀਨ ਕੁਮਾਰ, ਡੀ.ਡੀ.ਪੀ.ਓ. ਫ਼ਿਰੋਜ਼ਪੁਰ ਹਰਜਿੰਦਰ ਸਿੰਘ, ਡੀ.ਐਸ.ਪੀ. ਸੁਖਵਿੰਦਰ ਸਿੰਘ, ਈ.ਓ. ਨਗਰ ਕੌਂਸਲ ਫ਼ਿਰੋਜ਼ਪੁਰ ਪੂਨਮ ਭਟਨਾਗਰ, ਐਸ.ਡੀ.ਈ. ਹਰਪ੍ਰੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Related Posts
ਇਰਾਦਾ ਕਤਲ ਮਾਮਲੇ ‘ਚ ਚਾਰ ਅਕਾਲੀ ਆਗੂ ਬਰੀ
- Guruharsahailive
- December 10, 2024
- 0