ਚੰਡੀਗੜ੍ਹ, 22 ਨਵੰਬਰ । ਆਮ ਆਦਮੀ ਪਾਰਟੀ ਨੇ ਪੰਜਾਬ ਦੇ ਨਵੇਂ ਪ੍ਰਧਾਨ ਦੇ ਲਈ ਅਮਨ ਅਰੋੜਾ ਦੇ ਨਾਮ ਤੇ ਮੋਹਰ ਲਗਾਈ ਹੈ। ਦੱਸਣ ਯੋਗ ਹੈ ਇਸ ਤੋਂ ਪਹਿਲਾਂ ਕਿ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਹੀ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸਨ ਅਤੇ ਅੱਜ ਪਾਰਟੀ ਨੇ ਵੱਡਾ ਫੈਸਲਾ ਲੈਂਦੇ ਹੋਇਆ ਅਮਨ ਅਰੋੜਾ ਨੂੰ ਪੰਜਾਬ ਪ੍ਰਧਾਨ ਥਾਪਿਆ ਜਿਸ ਨੂੰ ਲੈ ਕੇ ਅਮਨ ਅਰੋੜਾ ਨੂੰ ਵਧਾਈਆਂ ਦੇਣ ਵਾਲਿਆਂ ਦਾ ਤਾਂਤਾ ਲੱਗਿਆ ਹੋਇਆ।