ਫਿਰੋਜ਼ਪੁਰ, 23 ਨਵੰਬਰ( ਰਜਿੰਦਰ ਕੰਬੋਜ਼ )। ਫਿਰੋਜ਼ਪੁਰ ਦੇ ਸਮਾਜ ਸੇਵੀ ਜਤਿੰਦਰ ਮੋਹਨ ਸ਼ਰਮਾ ਕੁੱਕੂ ਪ੍ਰਧਾਨ ਦੀ ਯਾਦ ਵਿੱਚ ਤੀਜਾ ਕਬੱਡੀ ਕੱਪ ਅਤੇ ਸੱਭਿਆਚਾਰ ਪ੍ਰੋਗਰਾਮ ਪਿੰਡ ਵਕੀਲਾਂ ਵਾਲੀ ਫਿਰੋਜ਼ਪੁਰ ਤੋਂ ਮੱਲਾਵਾਲਾ ਰੋਡ ‘ਤੇ 24 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਰਪੰਚ ਗੁਰਪਰਵੇਸ਼ ਸਿੰਘ ਉੱਪਲ, ਰਣਧੀਰ ਸਿੰਘ ਸੰਧੂ ਅਤੇ ਮਨੂ ਸ਼ਰਮਾ ਨੇ ਦੱਸਿਆ ਕਿ ਦਿਨ ਬ ਦਿਨ ਵੱਧ ਰਹੇ ਨਸ਼ਿਆਂ ਦੀ ਬੁਰਾਈ ਨੂੰ ਰੋਕਣ ਲਈ ਨੌਜਵਾਨਾਂ ਵੱਲੋਂ ਤਹਈਆ ਕਰਕੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਕਬੱਡੀ ਕੱਪ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ਜਿਸ ਦਾ ਮੁੱਖ ਮਕਸਦ ਹੈ ਨੌਜਵਾਨਾਂ ਨੂੰ ਨਸ਼ਿਆਂ ਤੋਂ ਅਤੇ ਹੋਰ ਬੁਰਾਈਆਂ ਤੋਂ ਦੂਰ ਰਹਿਣ ਲਈ ਸੰਦੇਸ਼ ਦਿੱਤਾ ਜਾਏਗਾ। ਉਹਨਾਂ ਨੇ ਕਿਹਾ ਕਿ ਇਸ ਸਮਾਗਮ ਦੀ ਸ਼ੁਰੂਆਤ ਪਹਿਲਾਂ ਸੱਭਿਆਚਾਰ ਪ੍ਰੋਗਰਾਮ ਨਾਲ ਕੀਤੀ ਜਾਵੇਗੀ ਜਿਸ ਵਿੱਚ ਪੰਜਾਬ ਦੇ ਪ੍ਰਸਿੱਧ ਗਾਇਕ ਆਪਣੇ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਨਗੇ। ਇਸ ਤੋਂ ਬਾਅਦ ਕਬੱਡੀ ਟੂਰਨਾਮੈਂਟ ਕਰਵਾਇਆ ਜਾਏਗਾ, ਜਿਸ ਵਿੱਚ ਪੰਜਾਬ ਦੀਆਂ ਨਾਮਵਰ ਕਬੱਡੀ ਟੀਮਾਂ ਭਾਗ ਲੈਣਗੀਆਂ। ਇਸ ਮੌਕੇ ਰਾਜਨੀਤਿਕ ਆਗੂ, ਸਮਾਜਿਕ ਸੰਗਠਨਾਂ ਦੇ ਆਗੂ, ਉਹਦੇ ਧਾਰਮਿਕ ਸੰਸਥਾਵਾਂ ਦੇ ਆਗੂ ਪਹੁੰਚ ਰਹੇ ਹਨ ਜਿਨ੍ਹਾਂ ਦਾ ਮਾਨ ਸਨਮਾਨ ਵੀ ਕੀਤਾ ਜਾਵੇਗਾ।
Related Posts
ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ, ਵਿਖੇ 6ਵਾਂ ਸਲਾਨਾ ਖੇਡ ਸਮਾਰੋਹ ਕਰਵਾਇਆ
- Guruharsahailive
- November 23, 2024
- 0