ਗੁਰੂਹਰਸਹਾਏ ‘ਚ ਲਗਾਏ ਜਾਣਗੇ ਸਪੈਸ਼ਲ ਟੀਕਾਕਰਣ ਕੈੰਪ

ਗੁਰੂਹਰਸਹਾਏ , 23 ਨਵੰਬਰ ( ਗੁਰਮੀਤ ਸਿੰਘ)। ਸਿਵਲ ਸਰਜਨ ਫਿਰੋਜ਼ਪੁਰ ਡਾ. ਰਾਜਵਿੰਦਰ ਕੌਰ ਅਤੇ ਡਾ. ਮੀਨਾਕਸ਼ੀ ਢੀਂਗਰਾ ਜਿਲ੍ਹਾ ਟੀਕਾਕਰਣ ਅਫਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਾ. ਕਰਨਵੀਰ ਕੌਰ ਕਾਰਜਕਾਰੀ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਗੁਰੂਹਰਸਹਾਏ ਦੀ ਰਹਿਨੁਮਾਈ ਹੇਠ 25 ਨਵੰਬਰ ਤੋਂ 30 ਨਵੰਬਰ ਤੱਕ ਸਪੈਸ਼ਲ ਟੀਕਾਕਰਣ ਸੈਸ਼ਨ ਲਗਾਏ ਜਾਣਗੇ । ਇਸ ਮੌਕੇ ਡਾ. ਗੁਰਪ੍ਰੀਤ ਕੰਬੋਜ਼ ਮੈਡੀਕਲ ਅਫਸਰ ਕਮ ਟੀਕਾਕਰਣ ਨੋਡਲ ਅਫਸਰ ਸੀ.ਐਚ.ਸੀ ਗੁਰੂਹਰਸਹਾਏ ਨੇ ਜਾਣਕਾਰੀ ਦਿੱਤੀ ਕਿ ਸਪੈਸ਼ਲ ਟੀਕਾਕਰਣ ਕੈੰਪ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਸਲੱਮ ਏਰੀਆ, ਝੁੱਗੀਆਂ-ਝੋਪੜੀਆਂ, ਭੱਠੇ ਆਦਿ ਹਾਈ ਰਿਸਕ ਏਰੀਆ ਕਵਰ ਕੀਤੇ ਜਾਣਗੇ । ਜਿਸਦਾ ਮੰਤਵ ਜਨਮ ਤੋਂ 16 ਸਾਲ ਦੀ ਉਮਰ ਤੱਕ ਦੇ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਣ ਕਰਨਾ ਹੈ ਤਾਂ ਜੋ ਕੋਈ ਵੀ ਲਾਭਪਾਤਰੀ ਟੀਕਾਕਰਣ ਤੋੰ ਵਾਂਝਾ ਨਾ ਰਹੇ । ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਬੱਚੇ ਦੇ ਜਨਮ ਤੋਂ ਲੈ ਕੇ 16 ਸਾਲ ਦੀ ਉਮਰ ਤੱਕ ਦੇ ਬੱਚਿਆ ਦਾ ਟੀਕਾਕਰਣ ਬਿਲਕੁਲ ਮੁਫਤ ਕੀਤਾ ਜਾਂਦਾ ਹੈ । ਇਹ ਬੱਚਿਆਂ ਨੂੰ ਕਈ ਮਾਰੂ ਰੋਗ ਜਿਵੇਂ ਟੀ.ਬੀ., ਕਾਲਾ ਪੀਲੀਆ, ਦਿਮਾਗੀ ਬੁਖ਼ਾਰ, ਗਲਘੋਟੂ, ਕਾਲੀ ਖੰਘ, ਨਿਮੋਨੀਆ, ਦਸਤ ਰੋਗ, ਖਸਰਾ-ਰੁਬੇਲਾ ਅਤੇ ਟੈਟਨਸ ਤੋਂ ਬਚਾਉਂਦਾ ਹੈ । ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਟੀਕਾਕਰਣ ਸਹੀ ਸਮੇਂ ਤੇ ਸਡਿਊਲ ਮੁਤਾਬਕ ਜਰੂਰ ਕਰਵਾਓ ।

Share it...

Leave a Reply

Your email address will not be published. Required fields are marked *