ਰਾਜਵੀਰ ਐਮ.ਆਈ.ਐਸ ਦੀ ਟਰਮੀਨੇਸ਼ਨ ਵਿਰੁੱਧ ਸਿੱਖਿਆ ਭਵਨ ਦੇ ਘਿਰਾਓ ਦਾ ਐਲਾਨ

ਫਿਰੋਜ਼ਪੁਰ “(ਰਜਿੰਦਰ ਕੰਬੋਜ਼), 26 ਨਵੰਬਰ। ਭਗਵੰਤ ਮਾਨ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਦੀਆ ਮੰਗਾਂ ਮੰਨਣ ਦੇ ਬਾਵਜੂਦ ਲਾਗੂ ਨਾ ਹੋਣ ਤੇ ਮੁਲਾਜ਼ਮਾਂ ਦਾ ਸਰਕਾਰ ਖਿਲਾਫ ਰੋਸ ਵਧਦਾ ਜਾ ਰਿਹਾ ਹੈ। ਮੁੱਖ ਮੰਤਰੀ ਵੱਲੋਂ 21 ਅਪ੍ਰੈਲ 2022 ਅਤੇ ਕੈਬਿਨਟ ਸਬ ਕਮੇਟੀ ਵੱਲੋਂ 14 ਮਾਰਚ 2024 ਨੂੰ ਮੰਗਾਂ ਮੰਨਣ ਦੇ ਬਾਵਜੂਦ ਵੀ ਵਿਭਾਗ ਵੱਲੋਂ ਮੰਗਾਂ ਨੂੰ ਅਮਲੀ ਜਾਮ ਨਹੀ ਪਹਿਨਾਇਆ ਗਿਆ। ਸਰਵ ਸਿੱਖਿਆ ਅਭਿਆਨ ਮਿਡ ਡੇ ਮੀਲ ਦਫਤਰੀ ਕਰਮਚਾਰੀ ਯੂਨੀਅਨ ਦੇ ਆਗੂ ਰਜਿੰਦਰ ਸਿੰਘ ਸੰਧਾ, ਵਰਿੰਦਰ ਸਿੰਘ, ਪਵਨ ਮਦਾਨ, ਸਰਬਜੀਤ ਸਿੰਘ ਆਦਿ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਨੇ ਮੁਲਾਜ਼ਮਾਂ ਨੂੰ ਰੈਗੂਲਰ ਤਾਂ ਕੀ ਕਰਨਾ ਸੀ ਉਲਟਾ ਤਨਦੇਹੀ ਨਾਲ ਕੰਮ ਕਰਦੇ ਮੁਲਾਜ਼ਮਾਂ ਨੂੰ ਨੋਕਰੀੳ ਕੱਢਣ ਦੇ ਹੁਕਮ ਚਾੜੇ ਜਾ ਰਹੇ ਹਨ ਪਿਛਲੇ 18 ਸਾਲਾਂ ਤੋਂ ਤਨਦੇਹੀ ਨਾਲ ਸਿੱਖਿਆ ਵਿਭਾਗ ਦਾ ਕੰਮ ਕਰ ਰਹੇ ਅਤੇ ਸਿੱਖਿਆ ਵਿਭਾਗ ਦੇ ਕੰਮਾਂ ਨੂੰ ਆਨਲਾਈਨ ਸਿਖਰਾਂ ਤੇ ਲੈ ਕੇ ਜਾਣ ਵਾਲੇ ਰਾਜਵੀਰ ਸਿੰਘ ਡਿਪਟੀ ਮੈਨੇਜਰ ਉਪਰ ਬੇਬੁਨਿਆਦ ਦੋਸ਼ ਮੜ੍ਹ ਕੇ ਨੋਕਰੀ ਤੋਂ ਕੱਢ ਦਿੱਤਾ ਗਿਆ।ਰਾਜਵੀਰ ਦੀ ਐਨੇ ਸਾਲਾਂ ਦੀ ਦਿਨ ਰਾਤ ਕੀਤੀ ਮਿਹਨਤ ਦੀ ਬਦੋਲਤ ਸਿੱਖਿਆ ਵਿਭਾਗ ਵੱਲੋਂ ਬੱਚਿਆ, ਅਧਿਆਪਕਾਂ ਦਾ ਸਾਰਾ ਡਾਟਾ ਆਨਲਾਈਨ ਕੀਤਾ ਅਤੇ ਅਧਿਆਪਕਾਂ ਦੀਆ ਬਦਲੀਆ ਨੂੰ ਆਨਲਾਈਨ ਕਰਨ ਸਮੇਂ ਸੂਬਾ ਸਰਕਾਰ ਨੇ ਪੂਰੇ ਦੇਸ਼ ਵਿਚ ਵਾਹ ਵਾਹ ਵੀ ਖੱਟੀ ਅਤੇ ਅੱਜ ਉਸੇ ਰਾਜਵੀਰ ਨੂੰ ਕਿਸੇ ਹੋਰ ਪੱਕੇ ਮੁਲਾਜ਼ਮਾਂ ਦੀ ਗਲਤੀ ਦਾ ਦੋਸ਼ੀ ਬਣਾ ਕੇ ਨੋਕਰੀ ਤੋਂ ਕੱਢ ਦਿੱਤਾ ਗਿਆ, ਜਿਸ ਭਰਤੀ ਵਿਚ ਗੜਬੜੀ ਦਾ ਦੋਸ਼ ਲਗਾ ਕੇ ਰਾਜਵੀਰ ਨੂੰ ਨੋਕਰੀ ਤੋਂ ਕੱਢਿਆ ਗਿਆ ਹੈ ਉਹ ਭਰਤੀ ਦੇ ਸਟੇਸ਼ਨ ਸਿੱਖਿਆ ਵਿਭਾਗ ਸੈਕੰਡਰੀ ਵੱਲੋਂ ਆਫਲਾਈਨ ਦਿੱਤੇ ਗਏ ਸਨ ਜਦਕਿ ਇਸ ਤੋਂ ਪਹਿਲਾਂ ਹਰ ਇਕ ਭਰਤੀ ਦੇ ਸਟੇਸ਼ਨ ਆਨਲਾਈਨ ਪਾਰਦਰਸ਼ੀ ਤਰੀਕੇ ਨਾਲ ਦਿੱਤਾ ਜਾਦੇ ਸਨ।

ਆਗੂਆ ਨੇ ਐਲਾਨ ਕੀਤਾ ਕਿ ਸਿੱਖਿਆ ਵਿਭਾਗ ਦੀ ਇਸ ਧੱਕੇਸ਼ਾਹੀ ਵਿਰੁੱਧ 28 ਨਵੰਬਰ ਨੂੰ ਸਮੂਹ ਦਫਤਰੀ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਡੀ ਜੀ ਐਸ ਈ ਦਫਤਰ ਦਾ ਘਿਰਾਓ ਕਰਨਗੇ ਅਤੇ ਪੱਕਾ ਧਰਨਾਂ ਸ਼ੁਰੂ ਕਰਨਗੇ। ਆਗੂਆ ਨੇ ਕਿਹਾ ਕਿ ਜੇਕਰ ਸਰਕਾਰ ਤੇ ਵਿਭਾਗ ਨੇ ਮੁਲਾਜ਼ਮਾਂ ਦੀਆ ਮੰਗਾਂ ਦਾ ਠੋਸ ਹੱਲ ਨਾ ਕੀਤਾ ਤਾਂ ਮੁਲਾਜ਼ਮ ਸਮੁੱਚੇ ਪੰਜਾਬ ਦਾ ਕੰਮ ਠੱਪ ਕਰਕੇ ਸੜਕਾਂ ਤੇ ਰੋਸ ਪ੍ਰਦਰਸ਼ਨ ਕਰਨਗੇ।

Share it...

Leave a Reply

Your email address will not be published. Required fields are marked *