ਫ਼ਿਰੋਜ਼ਪੁਰ,(ਰਜਿੰਦਰ ਕੰਬੋਜ਼), 27 ਨਵੰਬਰ । ਜ਼ਿਲ੍ਹਾ ਬਿਊਰੋ ਆਫ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਫਿਰੋਜ਼ਪੁਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ 28 ਨਵੰਬਰ 2024 ਦਿਨ ਵੀਰਵਾਰ ਨੂੰ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਦੱਸਿਆ ਕਿ 28 ਨਵੰਬਰ 2024 ਨੂੰ ਐਲ.ਐਂਡ.ਟੀ. ਫਾਇਨਾਂਸ ਕੰਪਨੀ ਵੱਲੋਂ ਇੰਟਰਵਿਊ ਕੀਤੀ ਜਾਵੇਗੀ। ਐਲ.ਐਂਡ.ਟੀ. ਫਾਇਨਾਂਸ ਵੱਲੋਂ ਕੁਲੈਕਸ਼ਨ ਅਫ਼ਸਰ ਅਤੇ ਐਮ.ਐਲ. ਅਫ਼ਸਰ ਲਈ ਇੰਟਰਵਿਊ ਕੀਤੀ ਜਾਵੇਗੀ। ਇਸ ਇੰਟਰਵਿਊ ਵਿੱਚ ਬਾਰਵ੍ਹੀਂ ਗਰੈਜੂਏਸ਼ਨ ਪਾਸ ਪ੍ਰਾਰਥੀ ਲੜਕੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ ਅਤੇ ਇੰਟਰਵਿਊ ਲਈ ਉਮਰ ਹੱਦ 20 ਤੋਂ 30 ਸਾਲ ਹੋਣੀ ਚਾਹੀਦੀ ਹੈ। ਉਨ੍ਹਾਂ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਚਾਹਵਾਨ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਇਸ ਰੋਜ਼ਗਾਰ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਰੋਜ਼ਗਾਰ ਕੈਂਪ ਵਿੱਚ ਫਰੈਸ਼ਰ ਅਤੇ ਤਜ਼ਰਬੇਕਾਰ ਪ੍ਰਾਰਥੀ ਹਿੱਸਾ ਲੈ ਸਕਦੇ ਹਨ। ਇਸ ਇੰਟਰਵਿਊ ਵਿੱਚ ਭਾਗ ਲੈਣ ਵਾਲੇ ਉਮੀਦਵਾਰਾਂ ਨੂੰ ਆਪਣੀ ਵਿਦਿਅਕ ਯੋਗਤਾ ਦੇ ਸਰਟੀਫਿਕੇਟ, ਰੀਜਿਊਮ, ਆਧਾਰ ਕਾਰਡ, ਪੈਨਕਾਰਡ, ਡਰਾਇਵਿੰਗ ਲਾਇਸੰਸ, ਪੁਲਿਸ ਵੈਰੀਫਿਕੇਸ਼ਨ ਅਤੇ ਉਹਨਾਂ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਆਉਣਾ ਲਾਜ਼ਮੀ ਹੋਵੇਗਾ। ਉਹਨਾਂ ਨੇ ਦੱਸਿਆ ਕਿ ਇਹ ਕੈਂਪ ਸਵੇਰੇ 10:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਦੇ ਆਈ-ਬਲਾਕ, ਦੂਜੀ ਮੰਜਿਲ ਵਿਖੇ ਸਥਿਤ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਫਿਰੋਜ਼ਪੁਰ ਵਿਖੇ ਲਗਾਇਆ ਜਾਵੇਗਾ।