ਗੁਰੂਹਰਸਹਾਏ, 29 ਨਵੰਬਰ ( ਗੁਰਮੀਤ ਸਿੰਘ )। ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀ ਅਭਿਜੋਤ ਨੇ 68ਵੀਂ ਇੰਟਰ ਸਟੇਟ ਪੰਜਾਬ ਸਕੂਲ ਗੇਮਜ਼ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਕਾਂਸੀ ਤਮਗਾ ਜਿੱਤ ਕੇ ਸਕੂਲ ਅਤੇ ਗੁਰੂਹਰਸਹਾਏ ਦਾ ਨਾਂ ਰੋਸ਼ਨ ਕੀਤਾ ਹੈ। ਇਹ ਮੁਕਾਬਲਾ ਵਾਰ ਹੀਰੋ ਸਟੇਡੀਅਮ, ਸੰਗਰੂਰ ਵਿੱਚ ਕਰਵਾਇਆ ਗਿਆ ਸੀ। ਅਭਿਜੋਤ ਨੇ ਅੰਡਰ-17 ਲੜਕਿਆ ਵਰਗ ਵਿੱਚ 35 ਕਿਲੋਗ੍ਰਾਮ ਵਜ਼ਨ ਵਰਗ ਵਿੱਚ ਹਿੱਸਾ ਲਿਆ ਸੀ ਅਤੇ ਸਖ਼ਤ ਮਿਹਨਤ ਕਰਕੇ ਕਾਂਸੀ ਤਮਗਾ ਹਾਸਿਲ ਕੀਤਾ। ਮਾਤਾ ਸਾਹਿਬ ਕੌਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਹਮੇਸ਼ਾ ਖੇਡਾਂ ਨੂੰ ਹੁਲਾਰਾ ਦਿੰਦਾ ਰਿਹਾ ਹੈ। ਸਕੂਲ ਦੇ ਕਈ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਸ੍ਰੀਮਤੀ ਨੀਲਾਕਸ਼ੀ ਗੁਪਤਾ ਨੇ ਅਭਿਜੋਤ ਦੀ ਇਸ ਉਪਲਬਧੀ ‘ਤੇ ਖੁਸ਼ੀ ਜ਼ਾਹਰ ਕੀਤੀ ਅਤੇ ਉਸ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਾ ਹੈ ਅਤੇ ਇਸ ਤਰ੍ਹਾਂ ਦੀਆਂ ਉਪਲੱਬਧੀਆਂ ਸਾਨੂੰ ਹੋਰ ਵੀ ਜ਼ਿਆਦਾ ਪ੍ਰੇਰਿਤ ਕਰਦੀਆਂ ਹਨ। ਅਭਿਜੋਤ ਦੇ ਕੋਚ ਬਖ਼ਸ਼ੀਸ਼ ਅਤੇ ਸਵਰਨ ਸਿੰਘ ਨੇ ਵੀ ਵਿਦਿਆਰਥੀ ਦੀ ਸਫਲਤਾ ‘ਤੇ ਖੁਸ਼ੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਅਭਿਜੋਤ ਨੇ ਸਖ਼ਤ ਮਿਹਨਤ ਅਤੇ ਸਮਰਪਣ ਨਾਲ ਇਹ ਉਪਲਬਧੀ ਹਾਸਿਲ ਕੀਤੀ ਹੈ। ਸਕੂਲ ਦੇ ਹੋਰ ਅਧਿਆਪਕਾਂ ਨੇ ਵੀ ਅਭਿਜੋਤ ਨੂੰ ਵਧਾਈ ਦਿੱਤੀ ਅਤੇ ਉਸ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਭਿਜੋਤ ਦੀ ਇਹ ਉਪਲਬਧੀ ਸਾਰੇ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ।
Enter