ਗੁਰੁਹਰਸਹਾਏ, 7 ਦਸੰਬਰ ( ਗੁਰਮੀਤ ਸਿੰਘ )। ਅੰਤਰਰਾਸ਼ਟਰੀ ਸਰਵ ਕੰਬੋਜ਼ ਸਮਾਜ ਦੇ ਕੌਮੀ ਪ੍ਰਧਾਨ ਇਕਬਾਲ ਚੰਦ ਪਾਲਾ ਬੱਟੀ ਅਤੇ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ (ਇੰਪਲਾਇਜ਼) ਦੇ ਕੌਮੀ ਪ੍ਰਧਾਨ ਹਰਜਿੰਦਰ ਹਾਂਡਾ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਦੇ ਸ਼ਹੀਦ ਊਧਮ ਸਿੰਘ ਚੌਂਕ ਵਿਖੇ ਮਿਤੀ 8 ਦਸੰਬਰ ਦਿਨ ਐਤਵਾਰ ਨੂੰ ਸ਼ਹੀਦ ਊਧਮ ਸਿੰਘ ਮੈਮੋਰੀਅਲ ਕਮੇਟੀ (ਰਜਿ.) ਫਿਰੋਜ਼ਪੁਰ ਵੱਲੋਂ ਸ਼੍ਰੋਮਣੀ ਸ਼ਹੀਦ ਊਧਮ ਸਿੰਘ ਦੇ ਆਦਮਕੱਦ ਬੁੱਤ ਦੇ ਉਦਘਾਟਨ ਮੌਕੇ ਰੱਖੇ ਗਏ ਉਦਘਾਟਨੀ ਸਮਾਰੋਹ ਵਿੱਚ ਸ਼ਾਮਿਲ ਹੋਣ ਲਈ ਗੁਰੂਹਰਸਹਾਏ ਦੇ ਕੰਬੋਜ਼ ਭਾਈਚਾਰੇ ਵੱਲੋਂ ਵੱਡੇ ਕਾਫਲੇ ਦੇ ਰੂਪ ਵਿੱਚ ਪਹੁੰਚ ਕੇ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਇਸ ਸਬੰਧੀ ਇਲਾਕੇ ਦੇ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਮੀਟਿੰਗਾਂ ਕਰਵਾਉਣ ਉਪਰੰਤ 8 ਦਸੰਬਰ ਨੂੰ ਫਿਰੋਜ਼ਪੁਰ ਪਹੁੰਚਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਅਤੇ ਇਸ ਸਬੰਧੀ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ । ਇਕਬਾਲ ਚੰਦ ਪਾਲਾ ਬੱਟੀ ਅਤੇ ਹਰਜਿੰਦਰ ਹਾਂਡਾ ਨੇ ਦੱਸਿਆ ਕਿ ਕਿਉਂਕਿ ਸ਼੍ਰੋਮਣੀ ਸ਼ਹੀਦ ਊਧਮ ਸਿੰਘ ਜੀ ਆਪਣਾ ਨਾਮ ਰਾਮ ਮੁਹੰਮਦ ਸਿੰਘ ਆਜ਼ਾਦ ਦੱਸਿਆ ਕਰਦੇ ਸਨ ਅਤੇ ਸਮੂਹ ਧਰਮਾਂ ਦੇ ਲੋਕਾਂ ਨੂੰ ਇਕੱਠਾ ਕਰਕੇ ਦੇਸ਼ ਨੂੰ ਆਜ਼ਾਦ ਕਰਵਾਉਣਾ ਲੋਚਦੇ ਸਨ। ਇਸੇ ਕਰਕੇ ਇਸ ਉਦਘਾਟਨੀ ਸਮਾਰੋਹ ਮੌਕੇ ਸਮੂਹ ਧਰਮਾਂ ਦੇ ਆਗੂਆਂ ਨੂੰ ਸੱਦਾ ਦਿੱਤਾ ਗਿਆ ਹੈ ਅਤੇ ਉਦਘਾਟਨੀ ਸਮਾਰੋਹ ਮੌਕੇ ਸਾਰਿਆਂ ਧਰਮਾਂ ਨਾਲ ਸਬੰਧਤ ਧਾਰਮਿਕ ਰਸਮਾਂ ਨਿਭਾਈਆਂ ਜਾਣਗੀਆਂ। ਇਸ ਮੌਕੇ ਕੰਬੋਜ਼ ਇੰਪਲਾਈਜ਼ ਵਿੰਗ ਦੇ ਵੱਖ-ਵੱਖ ਆਗੂਆਂ ਤੋਂ ਇਲਾਵਾ ਅਨੇਕਾਂ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ।
Related Posts
ਗੁਰੂਹਰਸਹਾਏ ਦੇ ਪਿੰਡਾਂ ‘ਚ ਭਲਕੇ ਬਿਜਲੀ ਰਹੇਗੀ ਬੰਦ
- Guruharsahailive
- November 26, 2024
- 0